GTA News Media

Top Info Bar
22.1°C Toronto Loading date...
World

ਚੀਨ ‘ਚ ਭੂਚਾਲ ਨੇ ਮਚਾਈ ਤਬਾਹੀ

ਚੀਨ ‘ਚ ਭੂਚਾਲ ਨੇ ਮਚਾਈ ਤਬਾਹੀ
Share this post via:

ਚੀਨ  ਦੇ ਸਿਚੁਆਨ ਸੂਬੇ ਦੀ ਲੁਡਿੰਗ ਕਾਊਂਟੀ  ‘ਚ ਆਏ ਜ਼ਬਰਦਸਤ ਭੂਚਾਲ ਕਾਰਨ ਕਈ ਇਮਾਰਤਾਂ ਦੇ ਨੁਕਸਾਨੇ ਜਾਣ ਤੋਂ ਬਾਅਦ 50,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 65 ਹੋ ਗਈ ਹੈ। 5 ਸਤੰਬਰ ਨੂੰ ਆਏ ਭੂਚਾਲ ਦੇ ਝਟਕਿਆਂ ਨਾਲ ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਸੀ। ਜਿਸ ਕਾਰਨ ਕਰੀਬ 50 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਚੀਨ ਦੇ ਦੱਖਣ-ਪੱਛਮੀ ਸਿਚੁਆਨ ਸੂਬੇ ਦੀ ਲੁਡਿੰਗ ਕਾਉਂਟੀ ‘ਚ ਬੀਤੇ ਦਿਨ 6.8 ਤੀਬਰਤਾ ਦਾ ਭੂਚਾਲ ਆਇਆ, ਜਿਸ ਕਾਰਨ ਹੁਣ ਤੱਕ 45 ਲੋਕਾਂ ਦੀ ਮੌਤ ਹੋ ਗਈ। ਸਿਚੁਆਨ ਸੂਬੇ ਦੇ ਐਮਰਜੈਂਸੀ ਪ੍ਰਬੰਧਨ ਵਿਭਾਗ ਦੇ ਡਿਪਟੀ ਡਾਇਰੈਕਟਰ ਵੈਂਗ ਫੇਂਗ ਨੇ ਚੇਂਗਦੂ ਵਿੱਚ ਦੱਸਿਆ ਕਿ ਬੀਤੀ ਰਾਤ ਤੱਕ 16 ਲੋਕ ਲਾਪਤਾ ਹਨ ਅਤੇ 50 ਤੋਂ ਵੱਧ ਜ਼ਖ਼ਮੀ ਹੋਏ ਹਨ।

ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਭੂਚਾਲ ਕਾਰਨ ਗਾਂਜ਼ੀ ਤਿੱਬਤੀ ਆਟੋਨੋਮਸ ਖੇਤਰ ‘ਚ 29 ਅਤੇ ਯਾਨ ਸ਼ਹਿਰ ‘ਚ 17 ਲੋਕ ਮਾਰੇ ਗਏ। 50,000 ਤੋਂ ਵੱਧ ਲੋਕਾਂ ਨੂੰ ਗਾਂਜੀ ਅਤੇ ਵਾਹਨ ਤੋਂ ਬਚਾਇਆ ਗਿਆ ਹੈ। ਚੀਨ ਦੇ ਭੂਚਾਲ ਨੈੱਟਵਰਕ ਕੇਂਦਰ ਮੁਤਾਬਕ  ਦੁਪਹਿਰ 12:52 ‘ਤੇ ਆਇਆ। ਭੂਚਾਲ ਤੋਂ ਬਾਅਦ ਚਾਰ ਹੈਲੀਕਾਪਟਰਾਂ ਅਤੇ ਦੋ ਡਰੋਨਾਂ ਦੀ ਮਦਦ ਤੋਂ ਇਲਾਵਾ ਰਾਹਤ ਅਤੇ ਬਚਾਅ ਕਾਰਜਾਂ ਲਈ 6,500 ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।