GTA News Media

Top Info Bar
22.1°C Toronto Loading date...
World

ਟਰੰਪ ਨੇ 2024 ‘ਚ ਦੁਬਾਰਾ ਅਮਰੀਕੀ ਰਾਸ਼ਟਰਪਤੀ ਚੋਣਾਂ ਲੜਨ ਦਾ ਕੀਤਾ ਐਲਾਨ

ਟਰੰਪ ਨੇ 2024 ‘ਚ ਦੁਬਾਰਾ ਅਮਰੀਕੀ ਰਾਸ਼ਟਰਪਤੀ ਚੋਣਾਂ ਲੜਨ ਦਾ ਕੀਤਾ ਐਲਾਨ
Share this post via:

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਲ 2024 ‘ਚ ਹੋਣ ਵਾਲੀ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ ਕੀਤਾ ਹੈ। ਟਰੰਪ ਨੇ ਵ੍ਹਾਈਟ ਹਾਊਸ ਦੀ ਉਮੀਦਵਾਰੀ ਲਈ ਦਸਤਾਵੇਜ਼ ਦਾਖਲ ਕੀਤੇ ਹਨ। ਟਰੰਪ ਤੀਜੀ ਵਾਰ ਰਾਸ਼ਟਰਪਤੀ ਦੀ ਚੋਣ ਲੜਨ ਜਾ ਰਹੇ ਹਨ। ਹਾਲਾਂਕਿ, ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਰਿਪਬਲਿਕਨ ਪਾਰਟੀ 2020 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਆਪਣੀ ਹਾਰ ਮੰਨਣ ਤੋਂ ਇਨਕਾਰ ਕਰਨ ਵਾਲੇ ਟਰੰਪ ਨੂੰ ਆਪਣਾ ਉਮੀਦਵਾਰ ਮੰਨੇਗੀ ਜਾਂ ਨਹੀਂ।

ਇਸ ਦੇ ਨਾਲ ਹੀ ਦਸਤਾਵੇਜ਼ ਦਾਖਲ ਕਰਨ ਤੋਂ ਬਾਅਦ ਟਰੰਪ ਨੇ ਕਿਹਾ ਕਿ ਅੱਜ ਮੈਂ ਅਮਰੀਕਾ ਨੂੰ ਮੁੜ ਤੋਂ ਮਹਾਨ ਅਤੇ ਗੌਰਵਸ਼ਾਲੀ ਬਣਾਉਣ ਲਈ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਆਪਣੀ ਉਮੀਦਵਾਰੀ ਦਾ ਐਲਾਨ ਕਰ ਰਿਹਾ ਹਾਂ। ਟਰੰਪ ਦੇ ਇਸ ਐਲਾਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਰਾਸ਼ਟਰਪਤੀ ਜੋ ਬਾਇਡਨ ਨੇ ਕਿਹਾ ਹੈ ਕਿ ਟਰੰਪ ਨੇ ਅਮਰੀਕਾ ਨੂੰ ਨਿਰਾਸ਼ ਕੀਤਾ ਹੈ।

8 ਨਵੰਬਰ ਨੂੰ ਟਰੰਪ ਨੇ ਟਵੀਟ ਕਰਕੇ ਕਿਹਾ ਸੀ ਕਿ ਉਹ 15 ਨਵੰਬਰ ਨੂੰ ਵੱਡਾ ਐਲਾਨ ਕਰਨ ਜਾ ਰਹੇ ਹਨ, ਉਦੋਂ ਤੋਂ ਹੀ ਉਨ੍ਹਾਂ ਦੇ ਇਸ਼ਾਰੇ ਤੋਂ ਸਾਫ ਸੀ ਕਿ ਉਹ 2024 ‘ਚ ਇਕ ਵਾਰ ਫਿਰ ਚੋਣ ਮੈਦਾਨ ‘ਚ ਉਤਰਨ ਜਾ ਰਹੇ ਹਨ।  ਟਰੰਪ ਦਾ ਇਹ ਐਲਾਨ ਅਮਰੀਕਾ ਵਿੱਚ ਮੱਧਕਾਲੀ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਕੀਤਾ ਗਿਆ ਹੈ। ਟਰੰਪ ਦੀ ਕਾਗਜ਼ੀ ਕਾਰਵਾਈ ਆਪਣੀ ਉਮੀਦਵਾਰੀ ਸਥਾਪਿਤ ਕਰਨ ਲਈ ਸੰਘੀ ਚੋਣ ਕਮੇਟੀ ਕੋਲ ਪਹੁੰਚ ਗਈ ਹੈ।