GTA News Media

Top Info Bar
22.1°C Toronto Loading date...
Punjab World

ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਲੋਕਾਂ ਨੂੰ ਅਮਰੀਕੀ ਸਰਹੱਦੀ ਅਧਿਕਾਰੀਆਂ ਨੇ ਕੀਤਾ ਗ੍ਰਿਫਤਾਰ

ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਲੋਕਾਂ ਨੂੰ ਅਮਰੀਕੀ ਸਰਹੱਦੀ ਅਧਿਕਾਰੀਆਂ ਨੇ ਕੀਤਾ ਗ੍ਰਿਫਤਾਰ
Share this post via:

ਅਮਰੀਕਾ ਦੇ ਸਰਹੱਦੀ ਅਧਿਕਾਰੀਆਂ ਨੇ ਕਿਸ਼ਤੀ ਰਾਹੀਂ ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਦੇ ਦੋਸ਼ ਵਿੱਚ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ । ਇਨ੍ਹਾਂ ਪੰਜ ਵਿਦੇਸ਼ੀ ਨਾਗਰਿਕਾਂ ਨੂੰ ਮਿਸ਼ੀਗਨ ਸੂਬੇ ਦੇ ਐਲਗੋਨੇਕ ਨੇੜੇ ਤਸਕਰੀ ਦੀ ਕੋਸ਼ਿਸ਼ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। US ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ  ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ।

CBP  ਨੇ ਕਿਹਾ ਕਿ 20 ਫਰਵਰੀ ਨੂੰ ਦੇਰ ਰਾਤ ਸੇਂਟ ਕਲੇਅਰ ਨਦੀ ‘ਤੇ ਅੰਤਰਰਾਸ਼ਟਰੀ ਸਰਹੱਦ ਪਾਰ ਕਰਦੇ ਹੋਏ ਇੱਕ ਕਿਸ਼ਤੀ ਦੇਖੇ ਜਾਣ ਤੋਂ ਬਾਅਦ ਖੇਤਰ ਦੇ ਅਧਿਕਾਰੀਆਂ ਨੂੰ ਤੁਰੰਤ ਸੰਪਰਕ ਕੀਤਾ ਗਿਆ ਸੀ। ਅਧਿਕਾਰੀਆਂ ਨੇ ਦੇਖਿਆ ਕਿ ਦੋ ਪ੍ਰਵਾਸੀ ਠੰਡੇ ਤਾਪਮਾਨ ‘ਚ ਪਾਣੀ ਨਾਲ ਭਿੱਜੇ ਹੋਏ ਸਨ ਅਤੇ ਕੰਬ ਰਹੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਕਿਸ਼ਤੀ ਤੋਂ ਉਤਰਦੇ ਸਮੇਂ ਦਰਿਆ ਵਿੱਚ ਡਿੱਗ ਗਏ ਸਨ। ਇਸ ਤੋਂ ਬਾਅਦ ਸਾਰੇ ਪੰਜ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਜਾਂਚ ਦੌਰਾਨ ਅਧਿਕਾਰੀਆਂ ਨੂੰ ਪਤਾ ਲੱਗਾ ਕਿ ਪ੍ਰਵਾਸੀਆਂ ਵਿੱਚੋਂ ਦੋ ਭਾਰਤ, ਇੱਕ ਨਾਈਜੀਰੀਆ, ਇੱਕ ਮੈਕਸੀਕੋ ਅਤੇ ਇੱਕ ਡੋਮਿਨਿਕਨ ਰੀਪਬਲਿਕ ਤੋਂ ਹਨ।