GTA News Media

Top Info Bar
22.1°C Toronto Loading date...
World

ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ‘ਚ ਭਾਰੀ ਮੀਂਹ, 3 ਲੋਕਾਂ ਦੀ ਮੌਤ

ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ‘ਚ ਭਾਰੀ ਮੀਂਹ, 3 ਲੋਕਾਂ ਦੀ ਮੌਤ
Share this post via:

ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿੱਚ ਲਗਾਤਾਰ ਭਾਰੀ ਮੀਂਹ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਹੋਰ ਲਾਪਤਾ ਹੈ। ਇਸ ਦੌਰਾਨ ਅਧਿਕਾਰੀਆਂ ਨੇ ਆਕਲੈਂਡ ਵਿੱਚ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ। ਇਸ ਦੇ ਨਾਲ ਹੀ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਬਾਰਿਸ਼ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਫੌਜੀ ਜਹਾਜ਼ ਤੋਂ ਸ਼ਹਿਰ ਦਾ ਮੁਆਇਨਾ ਕੀਤਾ। ਹਿਪਕਿਨਜ਼ ਨੇ ਕਿਹਾ, “ਮੀਂਹ ਨੇ ਆਕਲੈਂਡ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਸ਼ਹਿਰ ਦੇ ਲੋਕਾਂ ਨੂੰ ਇਸ ਤੱਥ ਲਈ ਤਿਆਰ ਰਹਿਣ ਦੀ ਲੋੜ ਹੈ ਕਿ ਹੋਰ ਮੀਂਹ ਪੈ ਸਕਦਾ ਹੈ।”

ਭਾਰੀ ਮੀਂਹ ਨੇ ਲੋਕਾਂ ਦੇ ਘਰ ਤਬਾਹ ਕਰ ਦਿੱਤੇ ਹਨ ਕਿਉਕਿ ਪਾਣੀ ਘਰਾਂ ਦੇ ਅੰਦਰ ਦਾਖਲ ਹੋ ਗਿਆ ਹੈ। ਬੜੀਆਂ ਸਕੀਮਾਂ ਅਤੇ ਪਾਣੀ ਨਿਕਾਸੀ ਦੇ ਪ੍ਰਬੰਧਾਂ ਨਾਲ ਤਿਆਰ ਕੀਤਾ ਗਿਆ ਔਕਲੈਂਡ ਅੰਤਰਰਾਸ਼ਟਰੀ ਹਵਾਈ ਅੱਡਾ ਵੀ ਪਾਣੀ ਦੇ ਨਾਲ ਭਰ ਗਿਆ। ਜਿੱਥੇ ਹਵਾਈ ਯਾਤਰੀਆਂ ਦੀ ਬੋਰਡਿੰਗ ਹੁੰਦੀ ਹੈ, ਉੱਥੇ ਮੀਂਹ ਦਾ ਗੰਦਾ ਪਾਣੀ ਭਰ ਗਿਆ, ਲਿਫਟਾਂ ਬੰਦ ਹੋ ਗਈਆਂ ਹਨ। ਸ਼ੁੱਕਰਵਾਰ ਨੂੰ ਸਾਰੀਆਂ ਉਡਾਣਾਂ ਰੱਦ ਕੀਤੇ ਜਾਣ ਕਾਰਨ  ਸੈਂਕੜੇ ਯਾਤਰੀ ਆਕਲੈਂਡ ਹਵਾਈ ਅੱਡੇ ‘ਤੇ ਰਾਤ ਭਰ ਫਸੇ ਰਹੇ।