GTA News Media

Top Info Bar
22.1°C Toronto Loading date...
World

ਪਾਕਿਸਤਾਨ ‘ਚ ਵੈਨ-ਟਰੱਕ ਦੀ ਭਿਆਨਕ ਟੱਕਰ ,8 ਲੋਕਾਂ ਦੀ ਮੌਤ ਤੇ 4 ਜ਼ਖ਼ਮੀ

ਪਾਕਿਸਤਾਨ ‘ਚ ਵੈਨ-ਟਰੱਕ ਦੀ ਭਿਆਨਕ ਟੱਕਰ ,8 ਲੋਕਾਂ ਦੀ ਮੌਤ ਤੇ 4 ਜ਼ਖ਼ਮੀ
Share this post via:

ਪਾਕਿਸਤਾਨ ‘ਚ ਸਿੰਧੂ ਹਾਈਵੇਅ ‘ਤੇ ਇੱਕ ਤੇਜ਼ ਗਤੀ ਡੰਪ ਟਰੱਕ ਇੱਕ ਵੈਨ ਨਾਲ ਟਕਰਾ ਗਿਆ। ਇਸ ਟੱਕਰ ‘ਚ ਔਰਤਾਂ ਅਤੇ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਬਚਾਅ ਅਥਾਰਟੀ ਦੇ ਅਨੁਸਾਰ, ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿਸ਼ਾਵਰ ਤੋਂ ਲਗਭਗ 40 ਕਿਲੋਮੀਟਰ ਪੱਛਮ ਵਿੱਚ ਕੋਹਾਟ ਸੁਰੰਗ ਪਾਸ ਤਹਿਸੀਲ ਆਦਮ ਖੇਲ ਨੇੜੇ ਸਿੰਧੂ ਹਾਈਵੇਅ ‘ਤੇ ਇੱਕ ਡੰਪਰ ਟਰੱਕ ਇੱਕ ਵੈਨ ਨਾਲ ਟਕਰਾ ਗਿਆ।

ਸਰਕਾਰੀ ਰੇਡੀਓ ਪਾਕਿਸਤਾਨ ਨੇ ਕਿਹਾ ਕਿ ਅੱਠ ਲੋਕ ਮਾਰੇ ਗਏ ਅਤੇ ਚਾਰ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਕੋਹਾਟ ਜ਼ਿਲ੍ਹਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੰਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਖੈਬਰ ਪਖਤੂਨਖਵਾ ਦੇ ਗਵਰਨਰ ਹਾਜੀ ਗੁਲਾਮ ਅਲੀ ਅਤੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਇਸ ਭਿਆਨਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀ ਯਾਤਰੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।