GTA News Media

Top Info Bar
22.1°C Toronto Loading date...
World

ਪਾਕਿਸਤਾਨ ‘ਚ ਭਿਆਨਕ ਅੱਗ ਲੱਗਣ ਕਾਰਨ 300 ਦੁਕਾਨਾਂ ਸੜ ਕੇ ਹੋਈਆਂ ਸੁਆਹ

ਪਾਕਿਸਤਾਨ ‘ਚ ਭਿਆਨਕ ਅੱਗ ਲੱਗਣ ਕਾਰਨ 300 ਦੁਕਾਨਾਂ ਸੜ ਕੇ ਹੋਈਆਂ ਸੁਆਹ
Share this post via:

ਪਾਕਿਸਤਾਨ : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ  ਦੇ ਮਸ਼ਹੂਰ ਸੰਡੇ ਬਾਜ਼ਾਰ  ‘ਚ  ਭਿਆਨਕ ਅੱਗ ਲੱਗ ਗਈ, ਜਿਸ ‘ਚ ਕਰੀਬ 300 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਮਾਰਕੀਟ ਦੇ ਪ੍ਰਵੇਸ਼ ਦੁਆਰ ਨੰਬਰ ਸੱਤ ਕੋਲ ਲੱਗੀ, ਜਿੱਥੇ ਪੁਰਾਣੇ ਕੱਪੜੇ ਅਤੇ ਗਲੀਚਿਆਂ ਦੀ ਵਿਕਰੀ ਹੁੰਦੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੇ ਕਈ ਘੰਟਿਆਂ ਤੱਕ ਅੱਗ ‘ਤੇ ਕਾਬੂ ਪਾਉਣ ਲਈ ਜੱਦੋ ਜਹਿਦ ਕੀਤੀ। ਹਾਲਾਂਕਿ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਜਲਦੀ ਹੀ ਦੁਕਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਵਿਚ 300 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ।