GTA News Media

Top Info Bar
22.1°C Toronto Loading date...
World

ਪਾਕਿਸਤਾਨ: 5 ਸਾਲ ਦੇ ਸੰਘਰਸ਼ ਤੋਂ ਬਾਅਦ ਸਿੱਖ ਭਾਈਚਾਰੇ ਨੂੰ ਮਿਲਿਆ ਵੱਖਰੀ ਕੌਮ ਦਾ ਦਰਜਾ

ਪਾਕਿਸਤਾਨ: 5 ਸਾਲ ਦੇ ਸੰਘਰਸ਼ ਤੋਂ ਬਾਅਦ ਸਿੱਖ ਭਾਈਚਾਰੇ ਨੂੰ ਮਿਲਿਆ ਵੱਖਰੀ ਕੌਮ ਦਾ ਦਰਜਾ
Share this post via:

ਪਾਕਿਸਤਾਨ ‘ਚ ਸਿੱਖ ਸੰਗਤ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ ਕਿ ਪਾਕਿਸਤਾਨ ਵਿੱਚ 5 ਸਾਲ ਦੇ ਸੰਘਰਸ਼ ਤੋਂ ਬਾਅਦ ਸਿੱਖ ਭਾਈਚਾਰੇ ਨੂੰ ਹੁਣ ਵੱਖਰੀ ਕੌਮ ਦਾ ਦਰਜਾ ਮਿਲਿਆ ਹੈ। ਇਹ ਫ਼ੈਸਲਾ ਪਾਕਿਸਤਾਨ ਦੀ ਸੁਪਰੀਮ ਕੋਰਟ ਵੱਲੋਂ ਲਿਆ ਗਿਆ ਹੈ ਜਿਸ ਦੇ ਤਹਿਤ ਪਾਕਿਸਤਾਨ ਬਿਊਰੋ ਆਫ ਸਟੈਟਿਸਟਿਕਸ ਨੇ ਉਰਦੂ ਵਿੱਚ ਪ੍ਰਕਾਸ਼ਿਤ ਜਨਗਣਨਾ ਫਾਰਮਾਂ ਵਿੱਚ ਇੱਕ ਕਾਲਮ “ਸਿੱਖ” ਸ਼ਾਮਿਲ ਕੀਤਾ ਹੈ।ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਨੂੰ ਇਹ ਹੱਕ 5 ਸਾਲ ਦੀ ਲੰਮੀ ਲੜਾਈ ਮਗਰੋਂ ਪ੍ਰਾਪਤ ਹੋਇਆ ਹੈ।

ਇਸ ਤੋਂ ਪਹਿਲਾਂ ਮਾਰਚ 2017 ਵਿੱਚ ਖੈਬਰ-ਪਖ਼ਤੂਨਵਾ ਸੂਬੇ ਦੇ ਸਿੱਖਾਂ ਵੱਲੋਂ ਪਿਸ਼ਾਵਰ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਇਨ੍ਹਾਂ ਵਿੱਚੋਂ ਬਾਬਾ ਗੁਰਪਾਲ ਸਿੰਘ, ਚਰਨਜੀਤ ਸਿੰਘ, ਹੀਰਾ ਸਿੰਘ ਤੇ ਹੋਰ ਸਿੱਖ ਸ਼ਾਮਲ ਸਨ।ਇਸ ਪਟੀਸ਼ਨ ‘ਤੇ ਅਦਾਲਤ ਵੱਲੋਂ ਫੈਸਲਾ ਸਿੱਖਾਂ ਦੇ ਹੱਕ ਵਿੱਚ ਦਿੱਤਾ ਗਿਆ ਸੀ। ਹਾਲਾਂਕਿ ਹੁਣ ਤੱਕ ਇਹ ਫੈਸਲਾ ਲਾਗੂ ਨਹੀਂ ਕੀਤਾ ਗਿਆ ਸੀ। ਇਸ ਫੈਸਲੇ ਦੇ ਲਾਗੂ ਨਾ ਹੋਣ ‘ਤੇ ਸਿੱਖ ਭਾਈਚਾਰੇ ਵੱਲੋਂ ਇਹ ਮਾਮਲਾ ਪਾਕਿਸਤਾਨ ਦੀ ਸੁਪਰੀਮ ਕੋਰਟ ਵਿੱਚ ਲੈ ਜਾਇਆ ਗਿਆ।

ਜਿੱਥੇ ਉਨ੍ਹਾਂ ਦਾ ਕਹਿਣਾ ਸੀ ਕਿ ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਦੌਰਾਨ ਮੁਸਲਿਮ, ਈਸਾਈ, ਹਿੰਦੂ, ਅਹਿਮਦੀਆ ਅਤੇ ਹੋਰ ਅਨੁਸੂਚਿਤ ਜਾਤਾਂ ਨੂੰ ਵੱਖਰੇ ਭਾਈਚਾਰੇ ਵਜੋਂ ਦਰਜ ਕੀਤਾ ਜਾਂਦਾ ਹੈ ਪਰ ਸਿਖਾਂ ਦੀ ਵੱਖਰੀ ਗਿਣਤੀ ਨਹੀਂ ਹੁੰਦੀ। ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਸਿੱਖ ਧਰਮ ਦੀ ਸ਼ੁਰੂਆਤ ਪਾਕਿਸਤਾਨ ਵਿੱਚੋਂ ਹੀ ਹੋਈ ਸੀ ਅਤੇ ਪਹਿਲੇ ਪਾਤਸ਼ਾਹ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵੀ ਪਾਕਿਸਤਾਨ ਵਿੱਚ ਹੈ। ਹਾਲਾਂਕਿ ਸਿੱਖ ਭਾਈਚਾਰਾ ਨਿਰਾਸ਼ ਹੈ ਕਿ ਉਨ੍ਹਾਂ ਨੂੰ ਆਪਣੀ ਜਨਮ ਭੂਮੀ ’ਤੇ ਹੀ ਵੱਖਰਾ ਦਰਜਾ ਨਹੀਂ ਦਿੱਤਾ ਜਾਂਦਾ।