GTA News Media

Top Info Bar
22.1°C Toronto Loading date...
World

ਪੰਜਾਬੀ ਵਿਦਿਆਰਥੀ ਦੀ ਇੰਗਲੈਂਡ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਪੰਜਾਬੀ ਵਿਦਿਆਰਥੀ ਦੀ ਇੰਗਲੈਂਡ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
Share this post via:

ਇੰਗਲੈਂਡ ‘ਚ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪ੍ਰਦੀਪ ਸਿੰਘ ਖੰਗੂੜਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਖੰਗੂੜਾ ਕਰੀਬ ਸਵਾ ਸਾਲ ਪਹਿਲਾਂ ਇੰਗਲੈਂਡ ਦੇ ਲਿਸਟਰ ਸ਼ਹਿਰ ਵਿਚ ਪੜ੍ਹਾਈ ਕਰਨ ਗਿਆ ਸੀ।  ਮ੍ਰਿਤਕ ਦੇ ਚਾਚਾ ਕੈਪਟਨ ਬਲਜਿੰਦਰ ਸਿੰਘ ਅਤੇ ਸਰਪੰਚ ਵਰਿੰਦਰ ਸਿੰਘ ਤਾਜਪੁਰ ਨੇ ਦਸਿਆ ਕਿ ਉਨ੍ਹਾਂ ਦਾ ਭਤੀਜਾ ਮਾਪਿਆਂ ਦਾ ਇਕਲੌਤਾ ਪੁੱਤ ਸੀ ।

ਪ੍ਰਦੀਪ ਸਿੰਘ 15 ਅਕਤੂਬਰ 2022 ਨੂੰ ਇੰਗਲੈਂਡ ਦੇ ਲਿਸਟਰ ਸ਼ਹਿਰ ਵਿਚ ਪੜ੍ਹਾਈ ਕਰਨ ਗਿਆ ਸੀ। ਉਸ ਨੂੰ ਕਰੀਬ ਦੋ ਮਹੀਨੇ ਪਹਿਲਾਂ ਸਿਹਤ ਸਬੰਧੀ ਕੁੱਝ ਸਮੱਸਿਆ ਆ ਗਈ ਪਰ ਬਾਅਦ ਵਿਚ ਉਹ ਠੀਕ ਹੋ ਗਿਆ ਸੀ। ਹੁਣ 22 ਜਨਵਰੀ ਨੂੰ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਘਰ ‘ਚ ਸਨਾਟਾ ਪਸਰ ਗਿਆ ਹੈ। ਪ੍ਰਦੀਪ ਸਿੰਘ ਦੇ ਮਾਤਾ ਵੀ ਇੰਗਲੈਂਡ ਗਏ ਹੋਏ ਹਨ ਜਦਕਿ ਉਸ ਦੇ ਪਿਤਾ ਭੁਪਿੰਦਰ ਸਿੰਘ ਲੀਵਰ ਦੀ ਭਿਆਨਕ ਬਿਮਾਰੀ ਤੋਂ ਪੀੜਤ ਹਨ। ਪਰਵਾਰ ਨੇ ਸਰਕਾਰ ਅੱਗੇ ਬੇਨਤੀ ਕੀਤੀ ਹੈ  ਪ੍ਰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ‘ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।