ਪੰਨੂ ਨੂੰ ਮਾਰਨ ਦੀ ਕੋਸ਼ਿਸ਼ ਦੇ ਦੋਸ਼ਾਂ ਦੀ ਜਾਂਚ ‘ਤੇ ਬਲਿੰਕਨ ਦਾ ਬਿਆਨ
ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਅਮਰੀਕੀ ਧਰਤੀ ‘ਤੇ ਇਕ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਵਿਚ ਭਾਰਤੀ ਅਧਿਕਾਰੀ ਦੇ ਸ਼ਾਮਲ ਹੋਣ ਦੇ ਦੋਸ਼ਾਂ ਦੀ ਜਾਂਚ ਭਾਰਤ ਲਈ ਕਰਾਉਣਾ ਉਚਿਤ ਹੈ। ਬਲਿੰਕਨ ਨੇ ਤੇਲ ਅਵੀਵ ਵਿੱਚ ਆਪਣੇ ਨਾਲ ਮੌਜੂਦ ਪੱਤਰਕਾਰਾਂ ਨੂੰ ਕਿਹਾ, “ਸਰਕਾਰ ਨੇ ਘੋਸ਼ਣਾ ਕੀਤੀ ਹੈ ਕਿ ਉਹ ਜਾਂਚ ਕਰ ਰਹੀ ਹੈ, ਇਹ ਚੰਗੀ ਅਤੇ ਉਚਿਤ ਹੈ। ਅਸੀਂ ਜਾਂਚ ਦੇ ਨਤੀਜੇ ਦਾ ਇੰਤਜ਼ਾਰ ਕਰਾਂਗੇ।”
ਬਲਿੰਕਨ ਇਸ ਮਾਮਲੇ ‘ਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨੀ ਮਾਮਲਾ ਹੈ। ਇਸ ਲਈ ਤੁਸੀਂ ਸਮਝ ਸਕਦੇ ਹੋ ਕਿ ਮੈਂ ਇਸ ਬਾਰੇ ਵਿਸਥਾਰ ਨਾਲ ਚਰਚਾ ਨਹੀਂ ਕਰ ਸਕਦਾ। ਮੈਂ ਕਹਿ ਸਕਦਾ ਹਾਂ ਕਿ ਅਸੀਂ ਇਸ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ। ਅਸੀਂ ਪਿਛਲੇ ਹਫ਼਼ਤਿਆਂ ਵਿੱਚ ਇਹ ਮੁੱਦਾ ਭਾਰਤ ਸਰਕਾਰ ਕੋਲ ਉਠਾਇਆ ਹੈ।” ਭਾਰਤ ਨੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਅਸਫਲ ਸਾਜ਼ਿਸ਼ ਨਾਲ ਸਬੰਧਤ ਦੋਸ਼ਾਂ ਦੀ ਜਾਂਚ ਲਈ ਇੱਕ ਜਾਂਚ ਟੀਮ ਦਾ ਗਠਨ ਕੀਤਾ ਹੈ।