GTA News Media

Top Info Bar
22.1°C Toronto Loading date...
World

ਫਰਾਂਸ: ਅਪਾਰਟਮੈਂਟ ‘ਚ ਅੱਗ ਲੱਗਣ ਕਾਰਨ 5 ਬੱਚਿਆਂ ਸਮੇਤ 10 ਲੋਕਾਂ ਦੀ ਮੌਤ

ਫਰਾਂਸ: ਅਪਾਰਟਮੈਂਟ ‘ਚ ਅੱਗ ਲੱਗਣ ਕਾਰਨ 5 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
Share this post via:

ਪੈਰਿਸ: ਫਰਾਂਸ (France) ਦੇ ਸ਼ਹਿਰ ਲਿਓਨ ਦੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ 5 ਬੱਚਿਆਂ ਸਮੇਤ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਬੱਚੇ 3 ਸਾਲ ਤੋਂ 15 ਸਾਲ ਦੇ ਵਿਚਕਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਅੱਜ ਸਵੇਰੇ 3 ਵਜੇ ਲੱਗੀ। ਜਿਸ ਤੋਂ ਬਾਅਦ ਉੱਥੇ ਲੋਕਾਂ ਦੀਆਂ ਚੀਕਾਂ ਦੀ ਆਵਾਜ਼ ਸੁਣਾਈ ਦਿੱਤੀ। ਬਚਾਅ ਕਾਰਜ ਵਿਚ ਲੱਗੇ ਅਧਿਕਾਰੀਆਂ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਅੱਗ ਸੱਤ ਮੰਜ਼ਿਲਾ ਇਮਾਰਤ ਵਿਚ ਫੈਲਣ ਕਾਰਨ ਚਾਰ ਹੋਰ ਲੋਕ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

ਅੱਗ ਹੁਣ ਬੁਝ ਗਈ ਹੈ, ਪਰ ਸੋਸ਼ਲ ਮੀਡੀਆ ‘ਤੇ ਵਾਇਰਲ ਫੁਟੇਜ ਵਿੱਚ ਇਮਾਰਤ ਦੇ ਉੱਪਰ ਧੂੰਏਂ ਦੇ ਵੱਡੇ ਕਾਲੇ ਬੱਦਲ ਉੱਠਦੇ ਦਿਖ ਰਹੇ ਹਨ। ਫਰਾਂਸ ਦੇ ਗ੍ਰਹਿ ਮੰਤਰੀ ਨੇ ਦੱਸਿਆ ਕਿ ਇਮਾਰਤ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ 180 ਫਾਇਰਫਾਈਟਰ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਫਰਾਂਸ ਦੇ ਗ੍ਰਹਿ ਮੰਤਰੀ ਨੇ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ।