GTA News Media

Top Info Bar
22.1°C Toronto Loading date...
Featured World

ਬਰਤਾਨੀਆ ਦੀ ਸੰਸਦ ‘ਚ ਉਠਿਆ ਭਾਰਤੀ ਹਾਈ ਕਮਿਸ਼ਨ ‘ਚ ਭੰਨਤੋੜ ਦਾ ਮੁੱਦਾ

ਬਰਤਾਨੀਆ ਦੀ ਸੰਸਦ ‘ਚ ਉਠਿਆ ਭਾਰਤੀ ਹਾਈ ਕਮਿਸ਼ਨ ‘ਚ ਭੰਨਤੋੜ ਦਾ ਮੁੱਦਾ
Share this post via:

ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਅੰਮ੍ਰਿਤਪਾਲ ਸਿੰਘ ਗ੍ਰਿਫਤਾਰੀ ਦੇ ਖਿਲਾਫ਼ ਲੰਡਨ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਤੇ ਭੰਨ-ਤੋੜ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਇਹ ਮੁੱਦਾ ਵੀਰਵਾਰ ਨੂੰ ਬ੍ਰਿਟਿਸ਼ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ਵਿੱਚ ਉਠਾਇਆ ਗਿਆ। ਇਸ ਦੌਰਾਨ ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਇਸ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।

ਕੰਜ਼ਰਵੇਟਿਵ ਪਾਰਟੀ ਦੇ ਮੈਂਬਰ ਬੌਬ ਬਲੈਕਮੈਨ ਨੇ ਹਿੰਸਾ ਵਿਚ ਸ਼ਾਮਲ ਸੰਗਠਨਾਂ ‘ਤੇ ਪਾਬੰਦੀ ਲਗਾਉਣ ‘ਤੇ ਸਦਨ ਵਿਚ ਚਰਚਾ ਕਰਨ ਲਈ ਕਿਹਾ। ਇਸ ਦੇ ਨਾਲ ਹੀ ਵਿਰੋਧੀ ਲੇਬਰ ਪਾਰਟੀ ਦੇ ਮੈਂਬਰ ਗੈਰੇਥ ਥਾਮਸ ਨੇ ਹਾਊਸ ਆਫ ਕਾਮਨਜ਼ ਦੇ ਸਪੀਕਰ ਨੂੰ ਅਜਿਹੀਆਂ ਘਟਨਾਵਾਂ ਦੇ ਮੁੜ ਵਾਪਰਨ ਤੋਂ ਰੋਕਣ ਲਈ ਕਦਮ ਚੁੱਕੇ ਜਾਣ ਬਾਰੇ ਕਿਹਾ ਹੈ।

ਕੈਬਨਿਟ ਮੰਤਰੀ ਪੈਨੀ ਮੋਰਡੌਂਟ ਨੇ ਵਿਦੇਸ਼ ਮੰਤਰੀ ਜੇਮਸ ਕਲੀਵਰਲੇ ਦੇ ਪਹਿਲਾਂ ਦਿੱਤੇ ਬਿਆਨ ਨੂੰ ਦੁਹਰਾਉਂਦੇ ਹੋਏ ਭਾਰਤੀ ਹਾਈ ਕਮਿਸ਼ਨ ਦੇ ਆਲੇ-ਦੁਆਲੇ ਸੁਰੱਖਿਆ ਉਪਾਵਾਂ ਦੀ ਸਮੀਖਿਆ ਦਾ ਐਲਾਨ ਕੀਤਾ। ਉਨ੍ਹਾਂ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਅਸੀਂ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਈ ਭੰਨਤੋੜ ਅਤੇ ਹਿੰਸਾ ਦੀਆਂ ਕਾਰਵਾਈਆਂ ਦੀ ਸਖ਼ਤ ਨਿੰਦਾ ਕਰਦੇ ਹਾਂ।