GTA News Media

Top Info Bar
22.1°C Toronto Loading date...
Canada India Punjab World

ਬਰੈਂਪਟਨ ਦੇ ਹਾਈਵੇਅ ’ਤੇ ਦਰਦਨਾਕ ਹਾਦਸਾ: ਭਾਰਤੀ ਮੁਟਿਆਰ ਦੀ ਮੌਤ

ਬਰੈਂਪਟਨ ਦੇ ਹਾਈਵੇਅ ’ਤੇ ਦਰਦਨਾਕ ਹਾਦਸਾ: ਭਾਰਤੀ ਮੁਟਿਆਰ ਦੀ ਮੌਤ
Share this post via:

ਬਰੈਂਪਟਨ ਕੈਨੇਡਾ ਦੇ ਪੈਰੀ ਸਾਊਂਡ ਇਲਾਕੇ ਵਿਚ ਹਾਈਵੇਅ 400 ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਭਾਰਤੀ ਮੁਟਿਆਰ, ਮੁਸਕਾਨ ਬੱਤਰਾ, ਦੀ ਮੌਤ ਹੋ ਗਈ। ਮੁਸਕਾਨ, ਜੋ ਕਿ ਸਟੱਡੀ ਵੀਜ਼ਾ ‘ਤੇ ਕੈਨੇਡਾ ਆਈ ਸੀ, ਆਪਣੇ ਦੋਸਤਾਂ ਨਾਲ ਰੱਖੜੀ ਦਾ ਤਿਉਹਾਰ ਮਨਾਉਣ ਲਈ ਬਰੈਂਪਟਨ ਆ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ। ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਇਸ ਹਾਦਸੇ ਵਿੱਚ ਇੱਕ ਹੋਰ ਵਿਅਕਤੀ ਗੰਭੀਰ ਜਖਮੀ ਹੋ ਗਿਆ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ, ਮੁਸਕਾਨ ਦੀ ਕਾਰ ਬੇਕਾਬੂ ਹੋ ਕੇ ਪਲਟ ਗਈ ਸੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਚਿਤਵਨ ਅਰੋੜਾ ਵੱਲੋਂ ਸਥਾਪਤ ਗੋਫੰਡਮੀ ਪੇਜ ਰਾਹੀਂ ਮੁਸਕਾਨ ਦੇ ਮਾਪਿਆਂ ਲਈ ਆਰਥਿਕ ਮਦਦ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੇ ਪਰਿਵਾਰ ਨੇ ਮੁਸਕਾਨ ਨੂੰ ਕੈਨੇਡਾ ਭੇਜਣ ਲਈ ਕਰਜ਼ਾ ਲਿਆ ਸੀ, ਅਤੇ ਜਦੋਂ ਉਨ੍ਹਾਂ ਨੂੰ ਇਸ ਤਰਾਸਦੀ ਬਾਰੇ ਪਤਾ ਚੱਲਿਆ, ਤਾਂ ਉਹ ਇਸ ਖਬਰ ਨੂੰ ਸਵੀਕਾਰ ਨਹੀਂ ਕਰ ਸਕੇ।

ਇਸ ਹਾਦਸੇ ਨੇ ਭਾਰਤੀ ਵਿਦਿਆਰਥੀਆਂ ਵਿੱਚ ਇੱਕ ਵੱਡੀ ਚਿੰਤਾ ਪੈਦਾ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਕਈ ਭਾਰਤੀ ਵਿਦਿਆਰਥੀਆਂ ਦੀ ਕੈਨੇਡਾ ਅਤੇ ਅਮਰੀਕਾ ਵਿੱਚ ਸੜਕ ਹਾਦਸਿਆਂ ਵਿੱਚ ਜਾਨ ਗਈ ਹੈ। ਹਾਲ ਹੀ ਵਿੱਚ 9 ਅਗਸਤ ਨੂੰ ਅਮਰੀਕਾ ਦੇ ਐਰੀਜ਼ੋਨਾ ਵਿੱਚ ਟਰੱਕ ਹਾਦਸੇ ਵਿੱਚ ਤੇਜਬੀਰ ਸਿੰਘ ਬਾਠ ਦੀ ਮੌਤ ਹੋ ਗਈ। ਇਸ ਤੋਂ ਇਲਾਵਾ, ਫਰਿਜ਼ਨੋ ਸ਼ਹਿਰ ਵਿੱਚ ਹੋਏ ਸੜਕ ਹਾਦਸੇ ਵਿੱਚ 19 ਸਾਲ ਦੇ ਵਿਸ਼ਵਦੀਪ ਸਿੰਘ ਦੀ ਮੌਤ ਹੋ ਗਈ। ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਮਨਵਿੰਦਰ ਸਿੰਘ ਦੀ ਮੌਤ ਹੋ ਗਈ, ਜੋ ਸਿਰਫ 8 ਮਹੀਨੇ ਪਹਿਲਾਂ ਹੀ ਕੈਨੇਡਾ ਆਇਆ ਸੀ।

ਇਹ ਹਾਦਸੇ ਇੱਕ ਵੱਡਾ ਸਵਾਲ ਖੜ੍ਹਾ ਕਰਦੇ ਹਨ ਕਿ ਕਿਵੇਂ ਵਿਦੇਸ਼ ਵਿੱਚ ਰਹਿੰਦੇ ਭਾਰਤੀ ਵਿਦਿਆਰਥੀ ਆਪਣੇ ਜੀਵਨ ਦੀ ਸੁਰੱਖਿਆ ਨੂੰ ਯਕੀਨੀ ਬਣਾਵਣ।