GTA News Media

Top Info Bar
22.1°C Toronto Loading date...
World

ਭਾਰਤ ਨੇ ਅਫ਼ਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਦੇ ਤਹਿਤ ਐਂਟੀ-ਕੋਵੈਕਸੀਨ ਦੀਆਂ 5 ਲੱਖ ਖੁਰਾਕਾਂ ਦੀ ਕੀਤੀ ਸਪਲਾਈ

ਭਾਰਤ ਨੇ ਅਫ਼ਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਦੇ ਤਹਿਤ ਐਂਟੀ-ਕੋਵੈਕਸੀਨ ਦੀਆਂ 5 ਲੱਖ ਖੁਰਾਕਾਂ ਦੀ ਕੀਤੀ ਸਪਲਾਈ
Share this post via:

ਭਾਰਤ ਨੇ ਅੱਜ ਅਫ਼ਗਾਨਿਸਤਾਨ ਨੂੰ ਐਂਟੀ-ਕੋਵੈਕਸੀਨ ਟੀਕੇ ਦੀਆਂ 5 ਲੱਖ ਖੁਰਾਕਾਂ ਸਪਲਾਈ ਕੀਤੀਆਂ ਹਨ। ਵਿਦੇਸ਼ ਮੰਤਰਾਲਾ ਦੇ ਬਿਆਨ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਅਫ਼ਗਾਨਿਸਤਾਨ ਨੂੰ ਟੀਕੇ ਦੀਆਂ ਪੰਜ ਲੱਖ ਵਾਧੂ ਖੁਰਾਕਾਂ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾ ਨੇ ਕਿਹਾ ਕਿ ‘ਅੱਜ ਭਾਰਤ ਨੇ ਅਫ਼ਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਦੇ ਤਹਿਤ ਐਂਟੀ-ਕੋਵੈਕਸੀਨ ਟੀਕੇ ਦੀਆਂ 5 ਲੱਖ ਖੁਰਾਕਾਂ ਦੀ ਸਪਲਾਈ ਕੀਤੀ ਹੈ ਅਤੇ ਇਹ ਖੁਰਾਕਾ ਨੂੰ ਕਾਬੁਲ ਦੇ ਇੰਦਰਾ ਗਾਂਧੀ ਹਸਪਤਾਲ ਨੂੰ ਸੌਂਪ ਦਿੱਤਾ ਗਿਆ।’

ਵਿਦੇਸ਼ ਮੰਤਰਾਲਾ ਨੇ ਦੱਸਿਆ ਕਿ ਭਾਰਤ, ਅਫ਼ਗਾਨਿਸਤਾਨ ਦੇ ਲੋਕਾਂ ਨੂੰ ਮਨੁੱਖੀ ਸਹਾਇਤਾ ਦੇ ਵਜੋਂ ਅਨਾਜ, ਕੋਵਿਡ ਰੋਕੂ ਟੀਕੇ ਦੀਆਂ ਦੱਸ ਲੱਖ ਖੁਰਾਕਾਂ ਤੇ ਜੀਵਨ ਰੱਖਿਅਕ ਦਵਾਈਆਂ ਮੁਹੱਈਆ ਕਰਵਾਉਣ ਦੇ ਲਈ ਵਚਨਬੱਧ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਆਉਣ ਵਾਲੇ ਹਫ਼ਤੇ ‘ਚ ਭਾਰਤ ਕਣਕ ਦੀ ਸਪਲਾਈ ਵੀ ਕਰੇਗਾ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾ ਨੇ ਇਹ ਵੀ ਦੱਸਿਆ ਗਿਆ ਕਿ ‘ਇਸ ਸਬੰਧ ‘ਚ ਅਸੀਂ ਆਵਾਜਾਈ ਲਈ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਤੇ ਹੋਰਾਂ ਨਾਲ ਵੀ ਸੰਪਰਕ ‘ਚ ਹਾਂ।’

ਦੱਸਣਯੋਗ ਹੈ ਕਿ ਭਾਰਤ ਪਹਿਲਾਂ ਹੀ ਪਾਕਿਸਤਾਨ ਦੇ ਸੜਕ ਰਸਤੇ ਰਾਹੀਂ ਅਫ਼ਗਾਨਿਸਤਾਨ ਨੂੰ 50 ਹਜ਼ਾਰ ਮੀਟ੍ਰਿਕ ਟਨ ਕਣਕ ਤੇ ਦਵਾਈ ਭੇਜਣ ਦਾ ਐਲਾਨ ਕਰ ਚੁੱਕਾ ਹੈ। ਭਾਰਤ ਤੇ ਪਾਕਿਸਤਾਨ ਆਵਾਜਾਈ ਨਾਲ ਸਬੰਧਤ ਰੋਡਮੈਪ ਨੂੰ ਅੰਤਿਮ ਰੂਪ ਦੇ ਰਹੇ ਹਨ। ਭਾਰਤ ਨੇ ਅਫ਼ਗਾਨਿਸਤਾਨ ‘ਚ ਮਨੁੱਖੀ ਸੰਕਟ ਨਾਲ ਨਜਿੱਠਣ ਦੇ ਲਈ ਨਿਰਵਿਘਨ ਮਨੁੱਖੀ ਸਹਾਇਤਾ ਦੀ ਵਕਾਲਤ ਕੀਤੀ ਹੈ।