GTA News Media

Top Info Bar
22.1°C Toronto Loading date...
World

ਮਿਸੀਸਿਪੀ ‘ਚ ਭਿਆਨਕ ਤੂਫਾਨ ਕਾਰਨ 23 ਲੋਕਾਂ ਦੀ ਮੌਤ

ਮਿਸੀਸਿਪੀ ‘ਚ ਭਿਆਨਕ ਤੂਫਾਨ ਕਾਰਨ 23 ਲੋਕਾਂ ਦੀ ਮੌਤ
Share this post via:

ਅਮਰੀਕਾ ਦੇ ਦੱਖਣ-ਪੂਰਬੀ ਰਾਜ ਮਿਸੀਸਿਪੀ ‘ਚ ਸ਼ੁੱਕਰਵਾਰ ਦੇਰ ਰਾਤ ਆਏ ਭਿਆਨਕ ਤੂਫਾਨ ਨੇ ਤਬਾਹੀ ਮਚਾਈ, ਜਿਸ ਕਾਰਨ ਕਈ ਘਰ ਡਿੱਗ ਪਏ। ਇਸ ਭਿਆਨਕ ਤੂਫਾਨ ਨਾਲ 23 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ। ਦੂਜੇ ਪਾਸੇ ਸੂਚਨਾ ਮਿਲਦੇ ਹੀ ਬਚਾਅ ਦਲ ਮੌਕੇ ‘ਤੇ ਪਹੁੰਚ ਗਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਮੌਕੇ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਮਿਸੀਸਿਪੀ ਐਮਰਜੈਂਸੀ ਮੈਨੇਜਮੈਂਟ ਏਜੰਸੀ ਮੁਤਾਬਕ ਤੂਫਾਨ ਦੀ ਰਫਤਾਰ 160 ਕਿਲੋਮੀਟਰ ਪ੍ਰਤੀ ਘੰਟੇ ਤੋਂ ਵੱਧ ਸੀ, ਜਿਸ ਵਿੱਚ ਘੱਟੋ-ਘੱਟ 4 ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਬਚਾਅ ਟੀਮਾਂ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਰਹੀਆਂ ਹਨ।