GTA News Media

Top Info Bar
22.1°C Toronto Loading date...
World

ਮਹਾਰਾਸ਼ਟਰ ‘ਚ ਮੁਸਾਫਰਾਂ ਨਾਲ ਭਰੀ ਬੱਸ ਨੂੰ ਲੱਗੀ ਅੱਗ; 11 ਲੋਕਾਂ ਦੀ ਮੌਤ, 25 ਜ਼ਖ਼ਮੀ

ਮਹਾਰਾਸ਼ਟਰ ‘ਚ ਮੁਸਾਫਰਾਂ ਨਾਲ ਭਰੀ ਬੱਸ ਨੂੰ ਲੱਗੀ ਅੱਗ; 11 ਲੋਕਾਂ ਦੀ ਮੌਤ, 25 ਜ਼ਖ਼ਮੀ
Share this post via:

ਮਹਾਰਾਸ਼ਟਰ  ਦੇ ਨਾਸਿਕ ‘ਚ ਮੁਸਾਫਰਾਂ ਨਾਲ ਭਰੀ ਬੱਸ ਨੂੰ ਅੱਗ ਲੱਗ ਗਈ, ਜਿਸ ਵਿੱਚ ਇੱਕ ਬੱਚੇ ਸਣੇ 11 ਲੋਕਾਂ ਦੀ ਸੜ ਕੇ ਮੌਤ ਹੋ ਗਈ ਹੈ। ਇਹ ਹਾਦਸਾ ਨਾਸਿਕ-ਔਰੰਗਾਬਾਦ ਰੋਡ ‘ਤੇ ਸਵੇਰੇ 4 ਵਜੇ ਦੇ ਕਰੀਬ ਵਾਪਰਿਆ ਜਦੋਂ ਬੱਸ ਯਵਤਮਾਲ ਤੋਂ ਮੁੰਬਈ ਵੱਲ ਜਾ ਰਹੀ ਸੀ । ਨਾਸਿਕ ਪੁਲਿਸ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਰਿਪੋਰਟਾਂ ਮੁਤਾਬਕ ਚੱਲਦੀ ਬੱਸ ਵਿੱਚ ਅੱਗ ਲੱਗ ਗਈ ਸੀ ਅਤੇ ਘਟਨਾ ਦੇ ਸਮੇਂ ਯਾਤਰੀ ਸੌਂ ਰਹੇ ਸਨ । ਅੰਕੜੇ ਦੱਸਦੇ ਹਨ ਕਿ ਕਰੀਬ 25 ਲੋਕ ਇਸ ਵਿੱਚ ਝੁਲਸ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿੱਚ 30 ਤੋਂ ਵੱਧ ਯਾਤਰੀ ਸਵਾਰ ਸਨ। ਇਨ੍ਹਾਂ ‘ਚ ਲਗਭਗ 11 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਇੱਕ ਬੱਚਾ ਵੀ ਹੈ, ਜਦਕਿ 25 ਲੋਕ ਜ਼ਖਮੀ ਹੋਏ ਹਨ। CM ਸ਼ਿੰਦੇ ਲਗਾਤਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੇ ਇਲਾਜ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਵਿੱਚ ਸੂਬੇ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਸਰਕਾਰ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।