ਮੈਗਡਾਲੇਨਾ ਐਂਡਰਸਨ ਬਣੀ ਸਵੀਡਨ ਦੀ ਪ੍ਰਧਾਨ ਮੰਤਰੀ
ਕੋਪਨਹੇਗਨ – ਸਵੀਡਨ ਦੀ ਸੰਸਦ ਨੇ ਬੁੱਧਵਾਰ ਨੂੰ ਮੈਗਡਾਲੇਨਾ ਐਂਡਰਸਨ ਨੂੰ ਪ੍ਰਧਾਨ ਮੰਤਰੀ ਚੁਣ ਲਿਆ ਹੈ। ਐਡਰਸਨ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮਹਿਲਾ ਹੋਵੇਗੀ। ਐਂਡਰਸਨ ਨੂੰ ਸੋਸ਼ਲ ਡੈਮੋਕ੍ਰੇਟਿਕ ਪਾਰਟੀ ਦਾ ਨਵਾਂ ਨੇਤਾ ਚੁਣ ਲਿਆ । ਐਡਰਸਨ ਸਟੀਫਨ ਲੋਫਵੇਨ ਦੀ ਜਗ੍ਹਾ ਲਵੇਗੀ, ਜਿਸ ਨੇ ਇਸ ਸਾਲ ਦੇ ਸ਼ੁਰੂ ‘ਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।