GTA News Media

Top Info Bar
22.1°C Toronto Loading date...
Crime World

ਲੰਡਨ: ਪੰਜਾਬੀ ਪਤੀ ਨੇ ਪਤਨੀ ਦਾ ਚਾਕੂ ਮਾਰ ਕੇ ਕੀਤਾ ਕਤਲ

ਲੰਡਨ: ਪੰਜਾਬੀ ਪਤੀ ਨੇ ਪਤਨੀ ਦਾ ਚਾਕੂ ਮਾਰ ਕੇ ਕੀਤਾ ਕਤਲ
Share this post via:

ਲੰਡਨ ‘ਚ ਇੱਕ ਪੰਜਾਬੀ ਮੁਟਿਆਰ ਦਾ ਕਤਲ ਉਸਦੇ ਹੀ ਪਤੀ ਵਲੋਂ ਕੀਤਾ ਗਿਆ ਹੈ।ਮ੍ਰਿਤਕ ਦੀ ਪਛਾਣ ਮਹਿਕ ਸ਼ਰਮਾ (19) ਵਾਸੀ ਪਿੰਡ ਜੋਗੀ ਚੀਮਾ ਵਜੋਂ ਹੋਈ ਹੈ। ਮਹਿਕ ਸ਼ਰਮਾ ਜ਼ਿਲ੍ਹੇ ਦੇ ਹਲਕਾ ਕਾਦੀਆਂ ਦੇ ਪਿੰਡ ਜੋਗੀ ਚੀਮਾ ਦੀ ਰਹਿਣ ਵਾਲੀ ਸੀ।ਮਹਿਕ ਸ਼ਰਮਾ ਦਾ ਉਸੀ ਦੇ ਘਰ ਦੇ ਅੰਦਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਹਿਕ ਸ਼ਰਮਾ ਪਿਛਲੇ ਸਾਲ ਲੰਡਨ ਗਈ ਸੀ। ਮ੍ਰਿਤਕਾ ਦੀ ਮਾਂ ਮਧੂ ਬਾਲਾ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਵਿਧਵਾ ਹੈ ਅਤੇ ਉਸ ਦੀ ਬੇਟੀ ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ। ਉਸ ਦੀ ਬੇਟੀ ਬਾਰਵੀਂ ਪਾਸ ਸੀ ਅਤੇ ਸਟੱਡੀ ਵੀਜ਼ੇ ਤੇ 20 ਨਵੰਬਰ 2022 ਨੂੰ ਲੰਡਨ ਗਈ ਸੀ। ਇਸ ਤੋਂ ਬਾਅਦ ਕੁਝ ਮਹੀਨੇ ਪਹਿਲਾਂ ਉਸ ਦਾ ਪਤੀ ਸਾਹਿਲ ਸ਼ਰਮਾ ਸਪਾਉਸ ਵੀਜ਼ੇ ਤੇ ਉਸ ਕੋਲ ਲੰਡਨ ਚਲਾ ਗਿਆ।

ਉਨ੍ਹਾਂ ਦੱਸਿਆ ਕਿ ਮਹਿਕ ਸ਼ਰਮਾ ਨੇ ਆਪਣਾ ਸਟੱਡੀ ਤੋਂ ਸਕਿਲਡ ਵਰਕਰ ਵਰਕ ਪਰਮਿਟ ਵਿੱਚ ਤਬਦੀਲ ਕਰਵਾ ਲਿਆ ਸੀ ਅਤੇ ਇਸ ਸਮੇਂ ਫ਼ੈਬੁਲਸ ਹੋਮ ਕੇਅਰ ਲਿਮਿਟਡ ਵਿੱਚ ਕੇਅਰ ਟੇਕਰ ਦੀ ਨੌਕਰੀ ਕਰ ਰਹੀ ਸੀ। ਮਧੂਬਾਲਾ ਨੇ ਦੋਸ਼ ਲਗਾਇਆ ਕਿ ਲੰਡਨ ਜਾਣ ਤੋਂ ਬਾਅਦ ਸਾਹਿਲ ਨੇ ਉਸ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਹ ਉਸ ਦੀ ਧੀ ‘ਤੇ ਸ਼ੱਕ ਕਰਦਾ ਸੀ ਅਤੇ ਕਈ ਵਾਰ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਉਸ ਦੀ ਧੀ ਨਾਲ ਸੰਪਰਕ ਨਹੀਂ ਹੋ ਰਿਹਾ ਸੀ।

ਬਾਅਦ ਵਿੱਚ ਲੰਡਨ ਤੋਂ ਉਨ੍ਹਾਂ ਨੂੰ ਕਾਲ ਆਈ ਕਿ ਉਨ੍ਹਾਂ ਦੀ ਧੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ’ਚ ਲੰਡਨ ਪੁਲਿਸ ਨੇ 23 ਸਾਲਾਂ ਜਵਾਈ ਸਾਹਿਲ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਕਤਲ ਉਸਨੇ ਕੀਤਾ ਸੀ।