GTA News Media

Top Info Bar
22.1°C Toronto Loading date...
Punjab World

ਵਿਸਾਖੀ ’ਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ

ਵਿਸਾਖੀ ’ਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
Share this post via:

ਵਿਸਾਖੀ ਮਨਾਉਣ ਲਈ ਪਾਕਿਸਤਾਨ ਗਏ ਭਾਰਤ ਤੋਂ ਇਕ ਸਿੱਖ ਸ਼ਰਧਾਲੂ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਹੈ। ਪਾਕਿਸਤਾਨ ਸਰਕਾਰ ਵੱਲੋਂ ਇਨ੍ਹਾਂ ਸ਼ਰਧਾਲੂਆਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਨ੍ਹਾਂ ਸ਼ਰਧਾਲੂਆਂ ਨੂੰ ਨਿਰਧਾਰਤ ਰਸਤੇ ਤੋਂ ਬਾਹਰ ਨਹੀਂ ਜਾਣ ਦਿੱਤਾ ਗਿਆ।

ਸੂਤਰਾਂ ਮੁਤਾਬਕ ਇਕ ਵਿਸ਼ੇਸ਼ ਰੇਲਗੱਡੀ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ ਹਸਨ ਅਬਦਾਲ ਦੇ ਗੁਰਦੁਆਰਾ ਪੰਜਾ ਸਾਹਿਬ ਲੈ ਕੇ ਜਾ ਰਹੀ ਸੀ। ਰਸਤੇ ਵਿੱਚ ਇੱਕ ਸਿੱਖ ਸ਼ਰਧਾਲੂ ਨਸਾਬਰ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਬਰਸਤ ਕਰਨਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨਸਾਬਰ ਸਿੰਘ ਦੀ ਮੌਤ ਦੀ ਖ਼ਬਰ ਜਿਉਂ ਹੀ ਬਾਕੀ ਸਵਾਰੀਆਂ ਨੂੰ ਮਿਲੀ ਤਾਂ ਉਨ੍ਹਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਪਾਕਿਸਤਾਨ ਵਕਫ਼ ਬੋਰਡ ਦੇ ਅਧਿਕਾਰੀਆਂ ਮੁਤਾਬਕ ਪਾਕਿਸਤਾਨ ਰੇਂਜਰਾਂ ਨੇ ਲਾਸ਼ ਨੂੰ ਵਾਹਗਾ ਸਰਹੱਦ ਰਾਹੀਂ ਭਾਰਤ ਭੇਜਣ ਲਈ ਇਸਲਾਮਾਬਾਦ ਸਥਿਤ ਭਾਰਤੀ ਦੂਤਾਵਾਸ ਨਾਲ ਗੱਲਬਾਤ ਤੋਂ ਬਾਅਦ ਲਾਸ਼ ਨੂੰ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਹਵਾਲੇ ਕਰ ਦਿੱਤਾ।