GTA News Media

Top Info Bar
22.1°C Toronto Loading date...
World

Italy: ਨਹਿਰ ‘ਚ ਕਾਰ ਡਿੱਗਣ ਕਾਰਨ ਭਾਰਤੀ ਮੂਲ ਦੇ ਦੋ ਨੌਜਵਾਨਾਂ ਅਤੇ ਇੱਕ ਕੁੜੀ ਦੀ ਮੌਤ

Italy: ਨਹਿਰ ‘ਚ ਕਾਰ ਡਿੱਗਣ ਕਾਰਨ ਭਾਰਤੀ ਮੂਲ ਦੇ ਦੋ ਨੌਜਵਾਨਾਂ ਅਤੇ ਇੱਕ ਕੁੜੀ ਦੀ ਮੌਤ
Share this post via:

ਇਟਲੀ ਦੇ ਵੈਰੋਨਾ ਨੇੜਲੇ ਸ਼ਹਿਰ ਵੈਰੋਨੇਲਾ ਵਿਖੇ ਖ਼ਰਾਬ ਮੌਸਮ ਦੇ ਚੱਲਦਿਆਂ ਬੀਤੇ ਦਿਨੀਂ ਲਗਭਗ 5:20 ‘ਤੇ ਇਕ ਕਾਰ ਦੇ ਨਹਿਰ ਵਿਚ ਡਿੱਗ ਜਾਣ ਨਾਲ ਮਾਰੇ ਗਏ 2 ਪੰਜਾਬੀ ਮੁੰਡਿਆਂ ਅਤੇ 1 ਪੰਜਾਬੀ ਕੁੜੀ ਦੀ ਪਛਾਣ ਹੋ ਚੁੱਕੀ ਹੈ। ਮ੍ਰਿਤਕਾਂ ਦੀ ਪਛਾਣ ਬਾਬਾ ਬਕਾਲਾ ਸਾਹਿਬ ਨਾਲ ਸਬੰਧਿਤ 2 ਸਕੇ ਭੈਣ-ਭਰਾ ਬਲਪ੍ਰੀਤ ਕੌਰ (20) ਅਤੇ ਅਮ੍ਰਿਤਪਾਲ ਸਿੰਘ (19) ਵਜੋਂ ਹੋਈ ਹੈ, ਜਦੋਂ ਕਿ ਤੀਜੇ ਨੌਜਵਾਨ ਦੀ ਪਛਾਣ ਵਿਸ਼ਾਲ ਕਲੇਰ ਵਜੋਂ ਹੋਈ ਹੈ, ਜੋ ਕਿ ਜਲੰਧਰ ਨਾਲ ਸਬੰਧਤ ਸੀ।

ਇਟਾਲੀਅਨ ਸੁਰੱਖਿਆ ਦਸਤਿਆਂ ਨੇ ਮੌਕੇ ‘ਤੇ ਪਹੁੰਚ ਕੇ ਕਰੇਨਾਂ ਦੀ ਮਦਦ ਦੇ ਨਾਲ ਪਾਣੀ ਵਿੱਚ ਡੁੱਬੀ ਕਾਰ ਨੂੰ ਤੁਰੰਤ ਬਾਹਰ ਕੱਢਿਆ ਪ੍ਰੰਤੂ ਉਦੋਂ ਤੱਕ ਇਹ ਤਿੰਨੇ ਆਪਣੀ ਜਾਨ ਗੁਆ ਚੁੱਕੇ ਸਨ। ਜਦੋਂ ਕਿ ਕਾਰ ਵਿਚ ਸਵਾਰ ਚੌਥੇ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਇੱਥੋਂ ਦੇ ਨੇੜਲੇ ਸ਼ਹਿਰ ਸਨਬੋਨੀਫਾਚੋ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਹ ਚਾਰੇ ਨੌਜਵਾਨ ਵੈਰੋਨਾ ਨੇੜਲੇ ਸ਼ਹਿਰ ਮੌਤੀਫੋਰਤੇ ਦੇ ਰਹਿਣ ਵਾਲੇ ਸਨ। ਹਾਦਸੇ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।