GTA News Media

Top Info Bar
22.1°C Toronto Loading date...
World

UK ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ! ਹੁਣ ਨਾਲ ਨਹੀਂ ਲਜਾ ਸਕਣਗੇ ਜੀਵਨ ਸਾਥੀ, ਸਪਾਊਸ ਵੀਜ਼ਾ ‘ਤੇ ਲਾਈ ਪਾਬੰਦੀ

UK ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ! ਹੁਣ ਨਾਲ ਨਹੀਂ ਲਜਾ ਸਕਣਗੇ ਜੀਵਨ ਸਾਥੀ, ਸਪਾਊਸ ਵੀਜ਼ਾ ‘ਤੇ ਲਾਈ ਪਾਬੰਦੀ
Share this post via:

ਪੜ੍ਹਾਈ ਲਈ UK ਜਾਣ ਵਾਲੇ ਵਿਦਿਆਰਥੀਆਂ ਨੂੰ ਹੁਣ ਸਪਾਊਸ ਵੀਜ਼ਾ ਦੀ ਸਹੂਲਤ ਨਹੀਂ ਮਿਲੇਗੀ। ਯੂਕੇ ਸਰਕਾਰ ਨੇ ਹੁਣ ਇਹ ਸਹੂਲਤ ਬੰਦ ਕਰ ਦਿੱਤੀ ਹੈ। ਇਸ ਫੈਸਲੇ ਨਾਲ ਪੜ੍ਹਾਈ ਲਈ ਯੂਕੇ ਜਾਣ ਵਾਲੇ ਵਿਦਿਆਰਥੀ ਆਪਣੇ ਜੀਵਨ ਸਾਥੀ ਨੂੰ ਨਾਲ ਨਹੀਂ ਲਿਜਾ ਸਕਣਗੇ। ਹਾਲਾਂਕਿ ਇਹ ਫੈਸਲਾ ਇਸ ਸਾਲ ਸਤੰਬਰ ‘ਚ ਜਾਣ ਵਾਲੇ ਵਿਦਿਆਰਥੀਆਂ ‘ਤੇ ਲਾਗੂ ਨਹੀਂ ਹੋਵੇਗਾ। ਇਹ ਨਿਯਮ ਉਨ੍ਹਾਂ ਵਿਦਿਆਰਥੀਆਂ ‘ਤੇ ਲਾਗੂ ਹੋਵੇਗਾ ਜੋ ਅਗਲੇ ਸਾਲ ਜਨਵਰੀ ‘ਚ ਯੂ.ਕੇ. ‘ਚ ਦਾਖਲਾ ਲੈਣਗੇ।

ਇਸ ਤੋਂ ਪਹਿਲਾਂ ਬ੍ਰਿਟੇਨ ‘ਚ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਸਪਾਊਸ ਵੀਜ਼ਾ ਵੀ ਦਿੱਤਾ ਜਾਂਦਾ ਸੀ। ਪੜ੍ਹਾਈ ਤੋਂ ਬਾਅਦ ਵਿਦਿਆਰਥੀ ਅਤੇ ਉਸ ਦੇ ਜੀਵਨ ਸਾਥੀ ਨੂੰ ਦੋ ਸਾਲਾਂ ਦਾ ਵਰਕ ਵੀਜ਼ਾ ਵੀ ਮਿਲਦਾ ਸੀ। ਪਿਛਲੇ ਸਾਲ ਅਕਤੂਬਰ ਦੇ ਪਹਿਲੇ ਹਫ਼ਤੇ, ਯੂਕੇ ਦੇ ਗ੍ਰਹਿ ਸਕੱਤਰ ਸੁਵੇਲਾ ਬ੍ਰੇਵਰਮੈਨ ਨੇ ਭਾਰਤੀ ਵਿਦਿਆਰਥੀਆਂ, ਖਾਸ ਕਰਕੇ ਪੰਜਾਬੀ ਮੂਲ ਦੇ ਵਿਦਿਆਰਥੀਆਂ ਵਿੱਚ ਇਹ ਕਹਿ ਕੇ ਝਟਕਾ ਦਿੱਤਾ ਸੀ ਕਿ ਪਤੀ-ਪਤਨੀ ਦੇ ਵੀਜ਼ੇ ‘ਤੇ ਪਾਬੰਦੀ ਲਗਾਈ ਜਾ ਸਕਦੀ ਹੈ ਕਿਉਂਕਿ ਯੂਕੇ ਵਿੱਚ ਬਹੁਤ ਸਾਰੇ ਲੋਕ ਆਉਂਦੇ ਹਨ ਜੋ ਅਜਿਹਾ ਕਰਦੇ ਹਨ। ਉਨ੍ਹਾਂ ਕੋਲ ਕੋਈ ਤਕਨੀਕੀ ਸਿੱਖਿਆ ਨਹੀਂ ਹੈ ਜਿਸ ਨਾਲ ਯੂਕੇ ਨੂੰ ਫ਼ਾਇਦਾ ਹੋਵੇ।

ਕੀ ਹੈ ਇਸ ਪਿੱਛੇ ਦਾ ਵੱਡਾ ਕਾਰਨ ?